JALANDHAR WEATHER

ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ

ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਇਹ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰੈਸ ਦੀ ਆਜ਼ਾਦੀ ਲੋਕਤੰਤਰ ਲਈ ਮਹੱਤਵਪੂਰਨ ਹੈ ਅਤੇ ਆਲੋਚਨਾ ਸੁਣੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਿਰਫ਼ ਪ੍ਰੈਸ ਦੀ ਆਜ਼ਾਦੀ ਹੀ ਨਹੀਂ ਹੈ ਬਲਕਿ ਹਰ ਥਾਂ ਅਜਿਹਾ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਸੰਸਥਾਗਤ ਢਾਂਚੇ ਨੂੰ ਵੀ ਘਟਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ