JALANDHAR WEATHER

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਹ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸੰਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਚਰਚਾ ਕੀਤੀ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਵਲੋਂ ਚੁੱਕੇ ਗਏ ਅਹਿਮ ਮਸਲਿਆਂ ਦਾ ਜਲਦ ਹੱਲ ਕੱਢਣ ਲਈ ਵਿਸ਼ਵਾਸ ਦਿੱਤਾ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਏ.ਪੀ.ਐਸ ਆਹਲੂਵਾਲੀਆ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਤੇ ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਜਸਕਰਨ ਸਿੰਘ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ