JALANDHAR WEATHER

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ

ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ ਅਨੁਸਾਰ ਭਾਰਤੀ ਹਵਾਈ ਖ਼ੇਤਰ ਦੀ ਉਲੰਘਣਾ ਕਰਨ ਵਾਲੇ ਪਾਕਿਸਤਾਨੀ ਡਰੋਨ ਨੂੰ ਅੰਮ੍ਰਿਤਸਰ ਵਿਚ ਚੌਕਸ ਬੀ.ਐਸ.ਐਫ਼. ਦੇ ਜਵਾਨਾਂ ਨੇ ਰੋਕਿਆ ਅਤੇ ਗੋਲੀ ਮਾਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ, ਜਿਸ ਦਾ ਕੁੱਲ ਵਜ਼ਨ ਲਗਭਗ 3.2 ਕਿਲੋਗ੍ਰਾਮ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ