JALANDHAR WEATHER

ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29 ਅਪ੍ਰੈਲ ਨੂੰ ਮਹਿਲਾ ਖ਼ਿਡਾਰਨਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਭਾਜਪਾ ਦੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰਨ ਲਈ ਪਹਿਲਵਾਨਾਂ ਦੇ ਪ੍ਰਦਰਸ਼ਨ ’ਚ ਗਿਆ ਸੀ, ਪਰ ਰਾਜਪਾਲ ਨੂੰ ਭੇਜੇ ਗਏ ਵੀਡੀਓ ਸਬੂਤਾਂ ਦੇ ਆਧਾਰ ’ਤੇ ਇਕ ਲੜਕੇ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਦਾਗੀ ਮੰਤਰੀ ਕਟਾਰੂਚੱਕ ਨੂੰ ਪੂਰੀ ਤਰ੍ਹਾਂ ਬਚਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ