JALANDHAR WEATHER

ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ

ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 15 ਮਿੰਟ ਤੱਕ ਸੜਕਾਂ ਖ਼ਾਲੀ ਨਾ ਕੀਤੀਆਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦਾ ਜਵਾਬ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਲਾਠੀ ਚਾਰਜ ਕਰਦਾ ਹੈ ਤਾਂ ਪੂਰੇ ਹਰਿਆਣੇ ਵਿਚ ਚੱਕਾ ਜਾਮ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ