JALANDHAR WEATHER

ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ

ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ ਕਰ ਲਈ ਜਾਵੇਗੀ। ਅਸੀਂ ਬੇਨਤੀ ਕੀਤੀ ਹੈ ਕਿ ਪਹਿਲਵਾਨਾਂ ਵਿਰੁੱਧ ਸਾਰੀਆਂ ਐਫ਼.ਆਈ.ਆਰ. ਵਾਪਸ ਲਈਆਂ ਜਾਣ ਅਤੇ ਉਹ ਇਸ ਲਈ ਸਹਿਮਤ ਹੋ ਗਏ ਹਨ। ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਜੇਕਰ 15 ਜੂਨ ਤੱਕ ਕੋਈ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ