JALANDHAR WEATHER

ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ

ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਢਾਡੀ ਸਭਾ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਐਮ. ਏ. ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਸਮੇਂ ਗਠਿਤ ਦੋ ਮੈਂਬਰੀ ਸਬ ਕਮੇਟੀ ਕਾਇਮ ਕਰਨ ਦੇ ਬਾਵਜੂਦ ਵੀ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਤਾਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ