JALANDHAR WEATHER

ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼

ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਦਰਾਂ ਦਿਨਾਂ ਵਿਚ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਐਨ.ਸੀ.ਐਸ.ਸੀ. ਨੂੰ ਸਰਕਾਰੀ ਨੌਕਰੀ ਹਾਸਿਲ ਕਰਨ ਲਈ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਉਣ ਵਾਲੇ ਸਰਬਜੀਤ ਸਿੰਘ ਬਾਰੇ ਮੀਡੀਆ ’ਚ ਪ੍ਰਸਾਰਿਤ ਹੋਈ ਖ਼ਬਰਾਂ ਰਾਹੀਂ ਜਾਣਕਾਰੀ ਮਿਲੀ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਹਨ। ਇਸ ਦੌਰਾਨ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ ’ਤੇ ਰਿਪੋਰਟ 21 ਜੂਨ ਤੱਕ ਈ.ਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ। ਚੇਅਰਮੈਨ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿਚ ਪ੍ਰਾਪਤ ਨਹੀਂ ਹੁੰਦੀ ਹੈ, ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਕਮਿਸ਼ਨ ਅੱਗੇ ਨਿੱਜੀ ਤੌਰ ’ਤੇ ਦਿੱਲੀ ਵਿਚ ਹਾਜ਼ਰ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ