JALANDHAR WEATHER

ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ

ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ ਪਹਿਲਵਾਨਾਂ ’ਤੇ ਨਫ਼ਰਤ ਵਾਲੇ ਭਾਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਲਈ 7 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸ਼ਿਕਾਇਤਕਰਤਾ ਦੁਆਰਾ ਦਿੱਤੀ ਗਈ ਵੀਡੀਓ ਵਿਚ ਪਹਿਲਵਾਨ ਨਾਅਰੇ ਲਗਾਉਂਦੇ ਹੋਏ ਦਿਖਾਈ ਨਹੀਂ ਦੇ ਰਹੇ ਹਨ ਅਤੇ ਨਾ ਹੀ ਨਫ਼ਰਤ ਭਰੇ ਭਾਸ਼ਣ ਦਾ ਕੋਈ ਅਪਰਾਧ ਨਹੀਂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ