JALANDHAR WEATHER

ਸੜਕ ਹਾਦਸੇ ਵਿਚ ਇਕ ਦੀ ਮੌਤ

ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ ਸਿੰਘ ਪੁੱਤਰ ਨਛੱਤਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਖੁਸ਼ਵਿੰਦਰ ਸਿੰਘ (37) ਆਪਣੇ ਮੋਟਰਸਾਈਕਲ ’ਤੇ ਪਿੰਡ ਬਾਲਦ ਕਲਾਂ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਆਰ. ਡੀ. ਐਲ. ਪੈਲੇਸ ਨੇੜੇ ਆਇਆ ਤਾਂ ਪਿੱਛੋਂ ਆਉਂਦੀ ਇਕ ਸਵਿੱਫਟ ਕਾਰ ਦਾ ਉਸ ਦੇ ਲੜਕੇ ਨਾਲ ਹਾਦਸਾ ਹੋ ਗਿਆ, ਜਿਸ ਵਿਚ ਖੁਸ਼ਵਿੰਦਰ ਸਿੰਘ ਮੋਟਰਸਾਇਕਲ ਸਮੇਤ ਸੜਕ ’ਤੇ ਜਾ ਡਿੱਗਾ ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਮੌਕੇ ਤੋਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਗੁਰਮੇਲ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ’ਤੇ ਮਾਮਲਾ ਦਰਜ ਕਰਦਿਆਂ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ