JALANDHAR WEATHER

ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ

ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ ’ਚ ਦਾਖ਼ਲੇ ਸੰਬੰਧੀ ਚਿੱਠੀਆਂ ਫ਼ਰਜ਼ੀ ਪਾਈਆਂ ਗਈਆਂ ਸਨ। ਇਸ ਮਾਮਲੇ ’ਚ ਵਿਦਿਆਰਥੀਆਂ ਨੂੰ ਪੰਜਾਬੀ ਕਲਾਕਾਰਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਹਾਲ ਹੀ ’ਚ ਪੰਜਾਬੀ ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਲਿਖਿਆ ਹੈ, ਉਨ੍ਹਾਂ ਨੇ ਕੁਝ ਗ਼ਲਤ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਿਪੋਰਟੇਸ਼ਨ ਦੇਣਾ ਬੰਦ ਕਰੋ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ