JALANDHAR WEATHER

ਉੱਤਰਾਖੰਡ : ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ

ਊਧਮ ਸਿੰਘ ਨਗਰ (ਉੱਤਰਾਖੰਡ), 28 ਮਾਰਚ - ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ ਮੋਟਰਸਾਈਕਲ ਸਵਾਰ 2 ਅਣਪਛਾਤਿਆਂ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੇ ਕਤਲ 'ਤੇ ਐੱਸ.ਡੀ.ਐੱਮ. ਖਾਤਿਮਾ ਰਵਿੰਦਰ ਸਿੰਘ ਬਿਸ਼ਟ ਦਾ ਕਹਿਣਾ ਹੈ ਕਿ ਬਾਬਾ ਤਰਸੇਮ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ । ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ  ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ ਅਭਿਨਵ ਕੁਮਾਰ ਨੇ ਦੱਸਿਆ ਕਿ ਪੁਲਿਸ ਹੈੱਡ ਕੁਆਰਟਰ ਨੇ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਹਤਿਆਰਿਆਂ ਨੂੰ ਫੜ੍ਹਨ ਲਈ ਡੀ.ਐਸ.ਪੀ. ਆਰ. ਬੀ. ਚਮੋਲਾ ਦੀ ਅਗਵਾਈ ਵਿਚ ਇਕ ਐਸ.ਆਈ.ਟੀ. ਦਾ ਗਠਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ