JALANDHAR WEATHER

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਸੂਬਾ ਇੰਚਾਰਜ ਵਿਜੇ ਰੂਪਾਨੀ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 28 ਮਾਰਚ-ਚੰਡੀਗੜ੍ਹ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ। ਅੱਜ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਲਈ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ 'ਤੇ ਇਕੱਲੇ ਚੋਣ ਲੜਨ ਦੇ ਫੈਸਲੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਮੀਦਵਾਰਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਪਹਿਲਾਂ ਅਸੀਂ ਸਿਰਫ਼ 2-3 ਸੀਟਾਂ 'ਤੇ ਲੜਦੇ ਸੀ ਪਰ ਇਸ ਵਾਰ ਅਸੀਂ ਸਾਰੀਆਂ 13 ਸੀਟਾਂ 'ਤੇ ਲੜ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ