JALANDHAR WEATHER

ਰਾਜਨ ਹੋਡਲਾ ਬਣੇ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ

ਸੁਨਾਮ, ਊਧਮ ਸਿੰਘ ਵਾਲਾ, 28 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਆੜ੍ਹਤੀਆ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦਾ ਸਾਲਾਨਾ ਇਜਲਾਸ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਇਆ। ਪ੍ਰਧਾਨ ਅਮਰੀਕ ਸਿੰਘ ਧਾਲੀਵਾਲ ਨੇ ਮੰਡੀ ਦੇ ਸਮੂਹ ਆੜ੍ਹਤੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਆੜ੍ਹਤੀ ਆਗੂ ਸ਼ਿਵਜੀ ਰਾਮ ਵਲੋਂ ਐਸੋਸੀਏਸ਼ਨ ਦਾ ਪਿਛਲੇ ਸਮੇਂ ਦਾ ਲੇਖਾ-ਜੋਖਾ ਪੜ੍ਹ ਕੇ ਸੁਣਾਇਆ ਗਿਆ ਅਤੇ ਅਗਲੇ ਸਮੇਂ ਲਈ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਵੀ ਕੀਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ