JALANDHAR WEATHER

ਮੁਖਤਾਰ ਅੰਸਾਰੀ ਦੀ ਮਿ੍ਰਤਕ ਦੇਹ ਨੂੰ ਗਾਜ਼ੀਪੁਰ ਲਿਜਾਣ ਦੀਆਂ ਤਿਆਰੀਆਂ, ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਲਖਨਊ, 29 ਮਾਰਚ- ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਅੰਸਾਰੀ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਬਾਂਦਾ ਤੋਂ ਗਾਜ਼ੀਪੁਰ ਲਿਜਾਇਆ ਜਾਵੇਗਾ। ਮ੍ਰਿਤਕ ਦੇਹ ਦਾ ਇੱਥੇ ਕਾਲੀ ਬਾਗ ਸ਼ਮਸ਼ਾਨਘਾਟ ਵਿਚ ਸਸਕਾਰ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਜ਼ਿਲ੍ਹੇ ਵਿਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਡਾਕਟਰਾਂ ਦੀ ਟੀਮ ਵਲੋਂ ਮੁਖਤਾਰ ਅੰਸਾਰੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਉਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮੁਖਤਾਰ ਨੂੰ ਸੜਕ ਰਾਹੀਂ ਉਸ ਦੇ ਜੱਦੀ ਘਰ ਗਾਜ਼ੀਪੁਰ ਲਿਆਂਦਾ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ