JALANDHAR WEATHER

ਸਰਹੱਦੀ ਪਿੰਡ ਛੰਨ ਕਲਾਂ ਦੇ 30 ਪਰਿਵਾਰਾਂ ਨੇ 'ਆਪ' ਨੂੰ ਛੱਡ ਭਾਜਪਾ ਦਾ ਫੜਿਆ ਪੱਲਾ

ਚੋਗਾਵਾਂ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਛੰਨ ਕਲਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ, ਜਦੋਂ ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਬੱਬਾ ਦੀ ਪ੍ਰੇਰਨਾ ਸਦਕਾ ਆਪ ਆਗੂ ਬੂਟਾ ਸਿੰਘ ਸਮੇਤ 30 ਪਰਿਵਾਰ 'ਆਪ' ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਲਕਾ ਇੰਚਾਰਜ ਤੇ ਸੂਬਾ ਕਾਰਜ ਕਰਨੀ ਮੈਂਬਰ ਮੁਖਵਿੰਦਰ ਸਿੰਘ ਮਾਹਲ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਮਾਹਲ ਨੇ ਕਿਹਾ ਕਿ ਚੋਣ ਵਾਅਦੇ ਮੁਤਾਬਿਕ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਸਮੇਤ ਦਿਨਾਂ 'ਚ ਨਸ਼ਿਆਂ ਦੇ ਖ਼ਾਤਮੇ ਦੀਆਂ ਗੱਲਾਂ ਆਪਣੇ ਚੇਤੇ ਤੋਂ ਭਲਾਈ ਬੈਠੀ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਲੋਕ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਲੋਕ ਗੁਰਜੀਤ ਸਿੰਘ ਠੱਠਾ ਤੇ ਜਸਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ