ਕਟਾਰੀਆਂ ਮੰਡੀ ’ਚ ਕਣਕ ਦੀ ਆਮਦ ਸ਼ੁਰੂ
ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਅਧੀਨ ਆਉਂਦੀ ਕਟਾਰੀਆਂ ਦਾਣਾ ਮੰਡੀ ’ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਦੀ ਰਾਖੀ ਕਰਨੀ ਪੈ ਰਹੀ ਹੈ, ਕਿਉਂਕਿ ਮੰਡੀ ਦੇ ਆਲੇ ਦੁਆਲੇ ਚਾਰਦੀਵਾਰੀ ਦੀ ਘਾਟ ਹੈ। ਕਿਸਾਨ ਆਗੂ ਬਲਵੰਤ ਸਿੰਘ ਲਾਦੀਆਂ ਤੇ ਸਰਕਲ ਆਗੂ ਰਜਿੰਦਰ ਸਿੰਘ ਚਾਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੀ ਸੰਭਾਵਨਾ ਹੈ।