JALANDHAR WEATHER

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪਰਚਾ ਦਰਜ

 ਚੋਗਾਵਾਂ, 18 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਗੁਰਦੁਆਰਾ ਸੰਗਤ ਸਿੰਘ ਵਿਖੇ ਨਸ਼ੇ ਦੀ ਹਾਲਤ 'ਚ ਗੁਰਦੁਆਰਾ ਸਾਹਿਬ ਦਾ ਮੇਨ ਜਿੰਦਰਾ ਤੋੜਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਖ਼ਬਰ ਹੈ। ਇਸ ਸੰਬੰਧੀ ਗ੍ਰੰਥੀ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਨੂੰ ਤਾਲੇ ਮਾਰ ਕੇ ਘਰ ਚਲਾ ਗਿਆ। ਗੁਰਦੁਆਰਾ ਸਾਹਿਬ ਵਿਖੇ ਰੌਲਾ ਪੈਣ ਦੀ ਆਵਾਜ਼ ਸੁਣੀ। ਮੈਂ ਉਥੇ ਪੁੱਜਾ ਤਾਂ ਦੇਖਿਆ ਕਿ ਪਿੰਡ ਦਾ ਹੀ ਵਿਅਕਤੀ ਨਸ਼ੇ ਦੀ ਹਾਲਤ ਵਿਚ ਇੱਟ ਨਾਲ ਗੁਰਦੁਆਰਾ ਸਾਹਿਬ ਦੇ ਦਰਵਾਜੇ ਦੇ ਲੱਗੇ ਤਾਲੇ ਨੂੰ ਤੋੜ ਰਿਹਾ ਸੀ। ਪਿੰਡ ਵਾਸੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੇ ਖਿੜਕੀ ਤੋੜ ਦਿੱਤੀ, ਜੋ ਕਿ ਬੇਅਦਬੀ ਕਰਨ ਦੀ ਨੀਅਤ ਨਾਲ ਆਇਆ ਸੀ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ