JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ

ਐਸ.ਏ.ਐਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵਲੋਂ ਸਿੱਖਿਆ ਬੋਰਡ ਵਲੋਂ ਲਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ, ਜਿਸ ਵਿਚ 281098 ਕੁਲ ਬੱਚਿਆਂ ਨੇ ਪ੍ਰੀਖਿਆ ਦਿੱਤੀ, ਇਸ ਵਿਚ 273348 ਬੱਚੇ ਪਾਸ ਹੋਏ। ਲੁਧਿਆਣਾ ਦੀ ਅਦਿਤੀ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਤੇ ਅਲੀਸ਼ਾ ਸ਼ਰਮਾ ਤੇ ਕਰਮਨਪ੍ਰੀਤ ਕੌਰ 99.23% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਸਰੇ ਤੇ ਤੀਸਰੇ ਸਥਾਨ 'ਤੇ ਰਹੀਆਂ। ਪਾਸ ਫੀਸਦੀ ਦਰ 97.24 ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ