JALANDHAR WEATHER

ਰਾਸ਼ਟਰੀ ਰਾਜਧਾਨੀ ਵਿਚ ਘੱਟੋ ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ

ਨਵੀਂ ਦਿੱਲੀ, 20 ਅਪ੍ਰੈਲ- ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿਚ ਅੱਜ ਘੱਟੋ-ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਮੌਸਮ ਦੀ ਔਸਤ ਤੋਂ ਦੋ ਡਿਗਰੀ ਵੱਧ ਹੈ। ਸਵੇਰੇ 8.30 ਵਜੇ ਦਿੱਲੀ ਵਿਚ ਨਮੀ ਦਾ ਪੱਧਰ 60 ਫ਼ੀਸਦੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਤੇਜ਼ ਸਤਹੀ ਹਵਾਵਾਂ ਦੇ ਨਾਲ, ਦਿਨ ਦੇ ਦੌਰਾਨ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਸ਼ਾਮ ਤੱਕ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ