JALANDHAR WEATHER

ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਹੋਣਗੇ ਭਾਜਪਾ ਵਿਚ ਸ਼ਾਮਿਲ- ਸੂਤਰ

ਨਵੀਂ ਦਿੱਲੀ, 20 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਜਾਣਗੇ। ਜਾਣਕਾਰੀ ਅਨੁਸਾਰ ਉਹ ਦਿੱਲੀ ਵਿਖੇ ਭਾਜਪਾ ਪਾਰਟੀ ਵਿਚ ਸ਼ਾਮਿਲ ਹੋਣਗੇ। ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਵੱਡੇ ਨੇਤਾਵਾਂ ਨਾਲ ਤੇਜਿੰਦਰ ਪਾਲ ਸਿੰਘ ਬਿੱਟੂ ਦੀ ਮੀਟਿੰਗ ਹੋਈ ਹੈ। ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਦੱਸ ਦੇਈਏ ਕਿ ਤੇਜਿੰਦਰ ਪਾਲ ਸਿੰਘ ਬਿੱਟੂ 12 ਸਾਲ ਰਾਜਨੀਤੀ ਤੋਂ ਦੂਰ ਹੋ ਗਏ ਸਨ ਅਤੇ ਪੰਜਾਬ ਵਿਚ 2017 ਦੌਰਾਨ ਆਈ ਕਾਂਗਰਸ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਪਨਸਪ ਦਾ ਚੇਅਰਮੈਨ ਲਗਾਇਆ ਗਿਆ ਸੀ ਅਤੇ ਉਸ ਸਮੇਂ ਉਨ੍ਹਾਂ ਦੁਬਾਰਾ ਰਾਜਨੀਤੀ ਵਿਚ ਪੈਰ ਰੱਖਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ