JALANDHAR WEATHER

ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉੱਤਰਾਖੰਡ ਸਰਕਾਰ - ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ਵਿਚ ਗੁਰਦੁਆਰਾ ਕਮੇਟੀ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪਰ ਇਸ ਮਾਮਲੇ ਵਿਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ਉਤੇ ਲੈਣਾ ਠੀਕ ਨਹੀਂ ਹੈ। ਉਨ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਿਸ ਪ੍ਰਸ਼ਾਸਨ ਦੀਆਂ ਹਰਕਤਾਂ ਉਤੇ ਰੋਕ ਲਗਾਉਣ ਲਈ ਆਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ-ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ 'ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ