JALANDHAR WEATHER

ਪੰਜਾਬ ਦੇ ਬੈਂਕ ਮੁਲਾਜ਼ਮ ਮੁੱਖ ਤੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਅੱਜ ਕਰਨਗੇ ਰੋਸ ਮਾਰਚ

ਚੋਗਾਵਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਵੀ ਬੈਂਕ ਮੈਨੇਜਮੈਂਟ ਅਤੇ ਸਰਕਾਰ ਵਲੋਂ ਛੇਵਾਂ ਪੇ-ਕਮਿਸ਼ਨ, ਮੁਲਾਜ਼ਮਾਂ ਦੀਆਂ ਤਰੱਕੀਆਂ, ਬੈਂਕ ਦੇ ਕਰਜ਼ਾ ਵੰਡ ਪ੍ਰੋਗਰਾਮ ਜਾਰੀ ਨਾ ਕਰਕੇ ਮੁਲਾਜ਼ਮਾਂ ਵਿਚ ਰੋਹ ਭੱਖਦਾ ਜਾ ਰਿਹਾ ਹੈ, ਜਿਸ ਦੇ ਰੋਸ ਵਿਚ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਸੰਗਰੂਰ ਰਿਹਾਇਸ਼ਾਂ ਵਿਖੇ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਮੂਹ ਮੁਲਾਜ਼ਮ ਹਰੇਕ ਹਲਕੇ ਵਿਚ ‘ਆਪ’ ਉਮੀਦਵਾਰਾਂ ਦੇ ਘਿਰਾਓ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ