JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਉੱਤਰਾਖੰਡ ਸਰਕਾਰ ਨੂੰ ਤਾੜਨਾ

ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖ਼ੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ ਪੁਲਿਸ ਸਿੱਖ ਆਗੂਆਂ ਖ਼ਿਲਾਫ਼ ਨਜਾਇਜ਼ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉੱਥੋਂ ਦੇ ਗੁਰਧਾਮਾਂ ’ਤੇ ਕਾਬਜ਼ ਹੋਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਖ਼ਤ ਲਫ਼ਜ਼ਾਂ ਵਿਚ ਆਖਿਆ ਕਿ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ