JALANDHAR WEATHER

ਆਰ.ਐਸ.ਐਸ. ਹਮੇਸ਼ਾ ਰਾਖਵੇਂਕਰਨ ਦੇ ਖ਼ਿਲਾਫ਼ ਰਹੀ ਹੈ- ਜੈਰਾਮ ਰਮੇਸ਼

ਨਵੀਂ ਦਿੱਲੀ, 26 ਅਪ੍ਰੈਲ- ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧਰੁਵੀਕਰਨ ਦਾ ਏਜੰਡਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਅਸੀਂ ਸਮਾਜ ਦੇ ਕਮਜ਼ੋਰ ਵਰਗਾਂ ਜਿਵੇਂ ਕਿ ਐਸ.ਸੀ., ਐਸ.ਟੀ. ਅਤੇ ਓ.ਬੀ.ਟੀ. ਤੇ ਘੱਟ ਗਿਣਤੀਆਂ ਅਤੇ ਔਰਤਾਂ ਨੂੰ ਸਸ਼ਕਤ ਕਰਨਾ ਚਾਹੁੰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਵਿਚ ਤੇਜ਼ੀ ਨਾਲ ਆਰਥਿਕ ਵਿਕਾਸ ਹੋਵੇ ਅਤੇ ਇਸ ਦਾ ਲਾਭ ਹਰ ਕਿਸੇ ਤੱਕ ਪਹੁੰਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਹੋਵੇ ਕਿ ਲਾਭਪਾਤਰੀ ਦੇਸ਼ ਦੇ 20-21 ਅਰਬਪਤੀ ਹੋਣ ਅਤੇ ਇਸ ਦੀ ਕੀਮਤ ਕਰੋੜਾਂ ਲੋਕ ਅਦਾ ਕਰਨ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਹਮੇਸ਼ਾ ਰਾਖਵੇਂਕਰਨ ਦੇ ਖ਼ਿਲਾਫ਼ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ