JALANDHAR WEATHER

ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬੀਤੇ ਦਿਨੀਂ ਪਾਰਟੀ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਅੱਜ ਇਥੇ ਪੁੱਜ ਕਿ ਆਪਣੀ ਜਿੱਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਗੁਰੂ ਘਰ ਤੋਂ ਅਸ਼ੀਰਵਾਦ ਲੈ ਕੇ ਚੋਣ ਪ੍ਰਚਾਰ ਸ਼ੁਰੂ ਕਰਨਗੇ। ਇਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੇ ਦਾਅਵੇ 13-0 ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਠੀਕ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਨੂੰ ਜ਼ੀਰੋ ਸੀਟ ਹੀ ਮਿਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ