JALANDHAR WEATHER

ਬਰਸਾਤ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਤੁਰੰਤ ਐਲਾਨੇ ਸਰਕਾਰ:ਕਾਕਾ ਰਣਦੀਪ ਸਿੰਘ ਨਾਭਾ

ਨਾਭਾ,26 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਸੇਵਾ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਵਲੋਂ ਬੇਮੌਸਮੀ ਬਰਸਾਤ ਨਾਲ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਸਬੰਧੀ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਫੌਰੀ ਤੌਰ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਜਦੋਂ ਮੈਂ ਖੁਦ ਖੇਤੀਬਾੜੀ ਮੰਤਰੀ ਸੀ ਤਾਂ, ਬਠਿੰਡਾ ਵਿਖੇ ਗੁਲਾਬੀ ਸੁੰਡੀ ਦੇ ਨਾਲ ਜੋ ਨਰਮੇ ਦਾ ਨੁਕਸਾਨ ਹੋਇਆ ਸੀ, ਉਸ ਫ਼ਸਲਾਂ ਦਾ ਅਸੀਂ ਨਾਲ ਦੀ ਨਾਲ ਮੁਆਵਜ਼ਾ ਦੇ ਦਿੰਦੇ ਸੀ।ਪਰ ਹੁਣ ਮਾੜੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ 'ਤੇ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਛੇਤੀ ਤੋਂ ਛੇਤੀ ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਦੇਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ