JALANDHAR WEATHER

ਡਿਪਟੀ ਕਮਿਸ਼ਨਰ ਵਲੋਂ ਜਸਰਾਓ ਟ੍ਰੇਡਿੰਗ ਕੰਪਨੀ ਸੰਗਰੂਰ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਹੁਕਮ

ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੌਰੀਆ ) -ਸੰੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿਚ ਤੂੜੀ ਮਿਲਾ ਕੇ ਵੇਚਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਨੂੰ ਜਸਰਾਓ ਟ੍ਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਮੁਅੱਤਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ । ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜਾਰੀ ਕੀਤੇ ਹੁਕਮਾਂ ਵਿਚ ਦਰਜ ਕੀਤਾ ਗਿਆ ਹੈ । ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ 24 ਅਪ੍ਰੈਲ 2024 ਨੂੰ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿਚ ਤੂੜੀ ਮਿਲਾ ਕੇ ਵੇਚਿਆ ਜਾ ਰਿਹਾ ਹੈ। ਜਾਂਚ ਕਮੇਟੀ ਨੇ ਅਗਲੇ ਹੀ ਦਿਨ 25 ਅਪ੍ਰੈਲ ਨੂੰ ਪੜਤਾਲੀਆ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਘੁਮਾਣ ਨੂੰ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ