JALANDHAR WEATHER

ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ

 ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌਅ ਸਜਾਏ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਵੇਰ ਤੋਂ ਦੇਰ ਰਾਤ ਤੱਕ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ