JALANDHAR WEATHER

ਫਗਵਾੜਾ : ਅਨਾਜ ਮੰਡੀਆਂ 'ਚ ਠੇਕੇਦਾਰ ਕੋਲ ਗੱਡੀਆਂ ਦੀ ਘਾਟ ਕਾਰਨ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਫਗਵਾੜਾ, 29 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਠੇਕੇਦਾਰ ਕੋਲ ਗੱਡੀਆਂ ਨਾ ਹੋਣ ਕਾਰਨ ਫਗਵਾੜਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਕਾਰਨ ਮੰਡੀਆਂ ਵਿਚ ਪੁੱਜੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਅਤੇ ਆੜ੍ਹਤੀਆਂ ਦੇ ਦੱਸਣ ਮੁਤਾਬਕ 75 ਫੀਸਦੀ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਅਤੇ 15 ਫੀਸਦੀ ਕਣਕ ਖੇਤਾਂ ਵਿਚ ਵੱਢਣ ਲਈ ਖੜ੍ਹੀ ਹੈ ਅਤੇ 10 ਫੀਸਦੀ ਕਣਕ ਦੀ ਕਟਾਈ ਹੋਣ ਤੋਂ ਬਾਅਦ ਕਿਸਾਨਾਂ ਦੇ ਘਰਾਂ ਵਿਚ ਪਈ ਹੈ ਕਿਉਂਕਿ ਮੰਡੀਆਂ ਵਿਚ ਕਣਕ ਸੁੱਟਣ ਨੂੰ ਜਗ੍ਹਾ ਨਹੀਂ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ