JALANDHAR WEATHER

ਜਨਰਲ ਵਰਗ ਦੇ ਰਾਜਨੀਤਿਕ ਵਿੰਗ ਵਲੋਂ 'ਆਪ' ਸਰਕਾਰ ਨੂੰ 15 ਮਈ ਤੱਕ ਦਾ ਅਲਟੀਮੇਟਮ

ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-2 ਸਾਲਾਂ ਦਾ ਸਮਾਂ ਬੀਤਣ ਉਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਨਾ ਲਾਉਣ ਕਾਰਨ ਜਨਰਲ ਵਰਗ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਅੱਜ ਸੰਗਰੂਰ ਵਿਖੇ ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਨੇ ਪੰਜਾਬ ਦੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ 15 ਮਈ ਤੱਕ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਜਾਂਦਾ ਤਾਂ ਪੰਜਾਬ ਵਿਚ ਆਪ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਜਨਰਲ ਵਰਗ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਕਰਕੇ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ 4 ਅਪ੍ਰੈਲ ਨੂੰ ਮੋਹਾਲੀ ਵਿਖੇ ਜਨਰਲ ਵਰਗ ਰਾਜਨੀਤਿਕ ਵਿੰਗ ਦਾ ਗਠਨ ਕੀਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ