JALANDHAR WEATHER

ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ’ਚ ਪਿੰਡਾਂ ਹੋਣ ਵਾਲੀਆਂ ਮੀਟਿੰਗਾਂ ਸੰਬੰਧੀ ਵਿਚਾਰ ਚਰਚਾ ਹੋਈ

ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵਾਂ ਤੋਂ ਸ਼ੋ੍ਰਮਣੀ ਆਕਾਲੀ ਦਲ ਬਾਦਲ ਵਲੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿਚ ਪਿੰਡਾਂ ਵਿਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਸੰਬੰਧੀ ਵਿਚਾਰ ਚਰਚਾ ਸ਼ੋ੍ਰਮਣੀ ਆਕਾਲੀ ਦਲ ਬਾਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ਼ੋ੍ਰਮਣੀ ਆਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਉਚੇਚੇ ਤੋਰ ’ਤੇ ਸ਼ਾਮਿਲ ਹੋਏ।ਇਸ ਮੌਕੇ ਸ: ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਮੌਕੇ ਲੋਕਾਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ।ਇਸ ਲਈ ਅਸੀਂ ਫ਼ਰੀਦਕੋਟ ਲੋਕ ਸਭਾ ਹਲਕੇ ਤੋ ਸ਼ੋ੍ਰਮਣੀ ਆਕਾਲੀ ਦਲ ਬਾਦਲ ਵਲੋਂ ਬਹੁਤ ਵਧੀਆ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੂੰ ਸ਼ਾਮਿਲ ਕਰ ਰਹੇ ਹਾਂ। ਇਸ ਮੌਕੇ ਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਅਤੇ ਸਰਪੰਚ ਪਰਮਜੀਤ ਸਿੰਘ ਆਦਿ ਆਗੂ ਤੇ ਵਰਕਰ  ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ