JALANDHAR WEATHER

ਪਬਲਿਕ ਸਕੂਲ ਬੁਤਾਲਾ ਦੇ ਦੋ ਬੱਚਿਆਂ ਨੇ ਮੈਰਿਟ ਸੂਚੀ ਵਿਚ ਜਗ੍ਹਾ ਬਣਾਈ

ਬਾਬਾ ਬਕਾਲਾ ਸਾਹਿਬ , 30 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ) - ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ (ਬਾਬਾ ਬਕਾਲਾ ਸਾਹਿਬ) ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਦੇ ਨਤੀਜੇ ਵਿਚ ਅਹਿਮ ਮੱਲਾਂ ਮਾਰੀਆਂ ਹਨ ਅਤੇ ਇਸ ਦਾ ਨਤੀਜਾ 100 ਫੀਸਦੀ ਰਿਹਾ ਹੈ । ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 596 ਅੰਕ ਲੈ ਕੇ ਪੰਜਾਬ ਭਰ ਵਿਚੋਂ ਚੌਥੇ ਸਥਾਨ ਅਤੇ ਗੁਰਨੂਰ ਸਿੰਘ ਨੇ 591 ਅੰਕ ਪ੍ਰਾਪਤ ਕਰਕੇ 9ਵਾਂ ਸਥਾਨ ਹਾਸਿਲ ਕਰਕੇ ਮੈਰਿਟ ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ ।ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਪੂਰੇ ਪੰਜਾਬ ਭਰ ਵਿਚ ਆਪਣਾ, ਆਪਣੇ ਮਾਪਿਆਂ, ਸਕੂਲ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦਾ ਨਾਂਅ ਰੋਸ਼ਨ ਕੀਤਾ ਹੈ । ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਬੱਲ ਅਤੇ ਮੁੱਖ ਅਧਿਆਪਕ ਸ੍ਰੀਮਤੀ ਮਨਜੀਤ ਕੌਰ ਪੱਡਾ ਨੇ ਇਨ੍ਹਾਂ ਬੱਚਿਆਂ ਨੂੰ, ਮਾਪਿਆਂ ਅਤੇ ਸਟਾਫ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ