JALANDHAR WEATHER

ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚੀ ਭਾਰਤੀ ਫੌਜ ਤੇ ਸੇਵਾਦਾਰ

ਅੰਮ੍ਰਿਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ, ਭੁੱਲਰ)-ਉੱਤਰਾਖੰਡ ਵਿਚ ਸਮੁੰਦਰੀ ਤੱਲ ਤੋ 15200 ਫੁੱਟ ਦੀ ਉਚਾਈ ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਫੌਜ ਦੇ ਜਵਾਨ ਭਾਰੀ ਬਰਫਬਾਰੀ ਦੀ ਕਟਾਈ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚ ਗਏ । ਇਸ ਮੌਕੇ ਫੌਜ ਦੇ ਜਵਾਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਬਰਫ਼ ਦੀ ਕਟਾਈ ਕਰਕੇ ਰਸਤਾ ਬਣਨ ਦੀ ਪਰਮਾਤਮਾ ਅੱਗੇ ਸ਼ੁਕਰਾਨੇ ਦੀ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਵਿਹੜੇ ਦਾ ਮੁੱਖ ਗੇਟ ਜੈਕਾਰਿਆਂ ਦੀ ਗੂੰਜ ਵਿਚ ਖੋਲ੍ਹਿਆ ਗਿਆ।ਇਸ ਸੰਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਟੀਮ ਵਿਚ ਭਾਰਤੀ ਫੌਜ ਦੇ 35 ਮੈਂਬਰ ਅਤੇ ਟਰੱਸਟ ਦੇ 15 ਸੇਵਾਦਾਰ ਸ਼ਾਮਲ ਹਨ।ਉਨਾ ਨੇ ਦੱਸਿਆ ਕਿ ਸੇਵਾ ਨੂੰ ਸਮਰਪਿਤ ਇਸ ਟੀਮ ਦੀ ਅਗਲੀ ਰਣਨੀਤੀ ਤਹਿਤ ਅੱਧੇ ਲੋਕ ਪੌੜੀਆਂ ਤੋਂ ਬਰਫ਼ ਕੱਟਣਗੇ ਅਤੇ ਬਾਕੀ ਖੱਚਰਾਂ ਦੀ ਆਵਾਜਾਈ ਲਈ ਰਸਤੇ ਤੋਂ ਬਰਫ਼ ਸਾਫ਼ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਸੇਵਾ ਨੁੰ ਸਮਰਪਿਤ ਫੌਜੀ ਜਵਾਨਾਂ ਨੇ ਭਰੋਸਾ ਦਿੱਤਾ ਕਿ 25 ਮਈ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ