JALANDHAR WEATHER

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ਤੇ ਵੋਟਾਂ ਮੰਗਣ ਦੀ ਇਜਾਜ਼ਤ ਨਹੀਂ ਦਿੰਦਾ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਧਰਮ ਦੇ ਨਾਂ ਤੇ ਵੋਟਾਂ ਮੰਗਣ ਦੀ ਭਾਰਤੀ ਸੰਵਿਧਾਨ ਇਜਾਜ਼ਤ ਨਹੀਂ ਦਿੰਦਾ।ਪਰ ਉਮੀਦਵਾਰਾਂ ਨੂੰ ਧਰਮੀ ਜ਼ਰੂਰ ਹੋਣਾ ਚਾਹੀਦਾ ਹੈ। ਅੱਜ ਸਵੇਰੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਖਿਆਨ ਉਪਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਕੋਈ ਧਰਮ ਵੱਡਾ ਜਾਂ ਛੋਟਾ ਨਹੀਂ ਹੁੰਦਾ। ਸਿਆਸੀ ਲੋਕਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤੇ ਜੇ ਧਰਮ ਦੀ ਮਰਿਆਦਾ ਧਰਮ ਦੇ ਸਿਧਾਂਤ ਜਾਂ ਪਰੰਪਰਾਵਾਂ ਦਾ ਗਿਆਨ ਨਹੀਂ ਹੈ ਤਾਂ ਧਰਮ ਬਾਰੇ ਨਹੀਂ ਬੋਲਣਾ ਚਾਹੀਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ