JALANDHAR WEATHER

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ

ਚੰਡੀਗੜ੍ਹ, 2 ਮਈ-ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਅੱਜ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਕਮੇਟੀ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਗੱਲ ਕਰਦਿਆਂ ਜਸਵੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਜੋ ਹੜ੍ਹ ਪੀੜਤਾਂ ਲਈ ਮੁਆਵਜ਼ਾ ਕੇਂਦਰ ਸਰਕਾਰ ਵਲੋਂ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਵਾਅਦਾ ਕੀਤਾ ਗਿਆ ਸੀ ਕਿ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਬਿਨਾਂ ਕਿਸੇ ਗਿਰਦਾਵਰੀ ਦੇ ਦਿੱਤਾ ਜਾਵੇਗਾ, ਉਹ ਤੇ ਕੀ ਦੇਣਾ ਸੀ ਸਗੋਂ ਜੋ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਵਲੋਂ ਮੁਆਵਜ਼ਾ ਭੇਜਿਆ ਗਿਆ ਸੀ, ਉਹ ਵੀ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਰਾਜਪਾਲ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਗਿਆ ਹੈ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਦੀ ਵੀ ਗੱਲ ਕਹੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ