JALANDHAR WEATHER

20 ਮਈ ਤੋਂ ਬਾਅਦ ਸੀ.ਬੀ.ਐਸ.ਈ. ਐਲਾਨੇਗੀ 10ਵੀਂ ਤੇ 12ਵੀਂ ਦਾ ਨਤੀਜਾ

ਨਵੀਂ ਦਿੱਲੀ, 3 ਮਈ- ਸੀ.ਬੀ.ਐਸ.ਈ. ਨੇ ਆਪਣੀ ਅਧਿਕਾਰਤ ਵੈਬਸਾਈਟ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂਅ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ। ਦੱਸ ਦੇਈਏ ਕਿ ਕੁਝ ਸਾਈਟਾਂ ਵਲੋਂ ਸੀ.ਬੀ.ਐਸ.ਈ. ਦੇ ਨਾਂਅ ’ਤੇ ਇਹ ਨਤੀਜਾ ਆਉਣ ਦੀ ਅਫ਼ਵਾਹ ਫੈਲਾਈ ਜਾ ਰਹੀ ਸੀ, ਜਿਸ ਦੀ ਵਿਭਾਗ ਵਲੋਂ ਜਾਂਚ ਕੀਤੀ ਗਈ ਅਤੇ ਇਸ ਨੂੰ ਝੂਠ ਕਰਾਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ