JALANDHAR WEATHER

ਈ.ਡੀ. ਨੇ ਯੂ.ਟਿਊਬਰ ਐਲਵਿਸ਼ ਯਾਦਵ ਅਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ

ਲਖਨਊ, 4 ਮਈ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਯੂ.ਟਿਊਬਰ ਸਿਧਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਅਤੇ ਕੁਝ ਹੋਰਾਂ ਖ਼ਿਲਾਫ਼ ਮਨੋਰੰਜਕ ਦਵਾਈ ਵਜੋਂ ਸੱਪ ਦੇ ਜ਼ਹਿਰ ਦੀ ਸ਼ੱਕੀ ਵਰਤੋਂ ਦੇ ਦੋਸ਼ ਹੇਠ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਕੇਂਦਰੀ ਏਜੰਸੀ ਨੇ ਪਿਛਲੇ ਮਹੀਨੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ (ਨੋਇਡਾ) ਵਿਖੇ ਉਸ ਅਤੇ ਉਸ ਨਾਲ ਜੁੜੇ ਹੋਰ ਵਿਅਕਤੀਆਂ ਵਿਰੁੱਧ ਦਾਇਰ ਕੀਤੀ ਐਫ਼.ਆਈ.ਆਰ. ਅਤੇ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਦੋਸ਼ ਲਗਾਏ ਹਨ। ਸੂਤਰਾਂ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ ਯਾਦਵ ਅਤੇ ਮਾਮਲੇ ਨਾਲ ਜੁੜੇ ਕੁਝ ਹੋਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਯਾਦਵ ਨੂੰ 17 ਮਾਰਚ ਨੂੰ ਨੋਇਡਾ ਪੁਲਿਸ ਨੇ ਕਥਿਤ ਤੌਰ ’ਤੇ ਉਸ ਦੁਆਰਾ ਆਯੋਜਿਤ ਕੀਤੀਆਂ ਗਈਆਂ ਪਾਰਟੀਆਂ ਵਿਚ ਮਨੋਰੰਜਕ ਡਰੱਗ ਵਜੋਂ ਸੱਪ ਦੇ ਜ਼ਹਿਰ ਦੀ ਸ਼ੱਕੀ ਵਰਤੋਂ ਦੀ ਜਾਂਚ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ