JALANDHAR WEATHER

ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਭਗਵੰਤ ਮਾਨ ਨੂੰ ਕੇਸ 'ਚ ਕੀਤਾ ਜਾਵੇ ਨਾਮਜ਼ਦ - ਚਰਨਜੀਤ ਸਿੰਘ ਚੰਨੀ

ਜਲੰਧਰ, 4 ਮਈ-ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਬੋਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਕਰਨ ਵਾਲੇ ਲੋਕਾਂ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਜਾਵੇ। ਚਰਨਜੀਤ ਚੰਨੀ ਨੇ ਕਿਹਾ ਕਿ ਐਸ. ਆਈ. ਟੀ. ਦੁਆਰਾ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੀ ਮਿਲੀਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਮੂਸੇਵਾਲਾ ਦੀ ਮੌਤ ਦਾ ਇਨਸਾਫ਼ ਮਿਲ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ