ਦੇਸ਼ 'ਚ ਭਾਰੀ ਬਹੁਮਤ ਨਾਲ ਜਿੱਤੇਗੀ ਭਾਜਪਾ - ਅਰਵਿੰਦਰ ਸਿੰਘ ਲਵਲੀ
ਨਵੀਂ ਦਿੱਲੀ, 4 ਮਈ-ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਸਾਨੂੰ ਭਾਜਪਾ ਦੇ ਬੈਨਰ ਹੇਠ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਦਿੱਲੀ ਦੇ ਲੋਕਾਂ ਲਈ ਲੜਨ ਦਾ ਮੌਕਾ ਮਿਲਿਆ ਹੈ। ਦੇਸ਼ 'ਚ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ ਤੇ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਵੀ ਭਾਜਪਾ ਦਾ ਝੰਡਾ ਲਹਿਰਾਏਗਾ।