JALANDHAR WEATHER

ਪ੍ਰਤਾਪ ਸਿੰਘ ਬਾਜਵਾ ਵਲੋਂ ਟਿਕਟ ਮਿਲਣ ਦੀ ਜਾਣਕਾਰੀ ਦੇਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਚੋਣ ਪ੍ਰਚਾਰ ਦੀ ਕੀਤੀ ਸ਼ੁਰੂਆਤ

ਮੰਡੀ ਘੁਬਾਇਆ,5 ਮਈ (ਅਮਨ ਬਵੇਜਾ)-ਫਿਰੋਜਪੁਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਚੋਣ ਬਿਗਲ ਵਜਾ ਦਿੱਤਾ ਹੈ ਅਤੇ ਉਨ੍ਹਾਂ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਚੋਣ ਮੁਹੰਮ ਦੀ ਸ਼ੁਰੂਆਤ ਉਨ੍ਹਾਂ ਚੱਕ ਟਾਹਲੀ ਦੇ ਗੁਰੂਦੁਆਰਾ ਸਾਹਿਬ 'ਚ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤੀ। ਗੱਲਬਾਤ ਕਰਦਿਆ ਸ਼ੇਰ ਸਿੰਘ ਘੁਬਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫ਼ੋਨ ਰਾਹੀ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਟਿਕਟ ਮਿਲਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ