JALANDHAR WEATHER

ਜੱਸੀ ਖੇੜੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਸ਼ੇਰਪੁਰ, 5 ਮਈ (ਮੇਘ ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਦੇਖਦੇ ਹੋਏ ਸ. ਜਸਪ੍ਰੀਤ ਸਿੰਘ ਜੱਸੀ ਖੇੜੀ ਨੂੰ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਖੇੜੀ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਯੂਥ ਅਕਾਲੀ ਦਲ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ