JALANDHAR WEATHER

ਚੋਣ ਕਮਿਸ਼ਨ ਨੂੰ ਮਿਲਿਆ ਭਾਜਪਾ ਦਾ ਵਫ਼ਦ

ਚੰਡੀਗੜ੍ਹ, 6 ਮਈ- ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਚੋਣ ਕਮਿਸ਼ਨ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਏ. ਜੀ. ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਪੰਜਾਬ ਵਿਚ ਅੱਤਵਾਦ ਦਾ ਖ਼ਤਰਾ ਹੈ ਜੋ ਕਿ ਚਿੰਤਾਜਨਕ ਬਿਆਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਸ ਸੰਬੰਧੀ ਸਰਕਾਰ ਤੋਂ ਰਿਪੋਰਟ ਮੰਗੇ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤੇ ਬਿਆਨ ’ਤੇ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ ਉਹ ਟਰੂਡੋ ਦੀ ਭਾਸ਼ਾ ਬੋਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ