JALANDHAR WEATHER

84 ਲੱਖ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਵਿਅਕਤੀ ਕਾਬੂ

ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਮੁਖੀ ਸ਼੍ਰੀਮਤੀ ਡਾ. ਸਿਮਰਤ ਕੌਰ ਨੇ ਅੱਜ ਕਾਨਫਰੰਸ ਹਾਲ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਮਿਲੀ ਸੂਚਨਾ ਮੁਤਾਬਕ ਕੁੱਲ 84 ਲੱਖ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਉਕਤ ਮਾਮਲੇ ਵਿਚ ਫੜੇ ਗਏ ਵਿਅਕਤੀਆਂ ਕੋਲੋਂ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਿਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

ਇਸ ਦੇ ਨਾਲ ਹੀ ਪ੍ਰੈੱਸ ਕਾਨਫਰੰਸ ਵਿਚ ਡਾ. ਸਿਮਰਤ ਕੌਰ ਨੇ ਦੱਸਿਆ ਕਿ 20 ਕਿਲੋ ਅਫ਼ੀਮ ਸਮੇਤ 2 ਵਿਅਕਤੀ 4 ਮਈ ਨੂੰ ਕਾਬੂ ਕੀਤੇ ਸਨ। ਗੁਪਤ ਸੂਚਨਾ ਦੇ ਆਧਾਰ ਉਤੇ ਥਾਣਾ ਸੰਦੌੜ ਦੀ ਪੁਲਿਸ ਪਾਰਟੀ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ ਪਿੰਡ ਫਰਵਾਲੀ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਇਕ ਟਰੱਕ ਨੂੰ ਰੋਕਿਆ ਗਿਆ ਸੀ, ਜਿਸ ਦੀ ਤਲਾਸ਼ੀ ਦੌਰਾਨ 20 ਕਿਲੋ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ