JALANDHAR WEATHER

ਅਕਾਲੀ ਦਲ ਅੰਮ੍ਰਿਤਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਅਮਰੀਕਾ ਤੇ ਕੈਨੇਡਾ ਦੀਆਂ ਸਰਕਾਰਾਂ ਦਾ ਕੀਤਾ ਧੰਨਵਾਦ

 ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਵਿਦੇਸ਼ਾਂ ਵਿਚ ਹੋਏ ਸਿੱਖਾਂ ਦੇ ਕਤਲਾਂ ਸੰਬੰਧੀ ਅਮਰੀਕਾ ਅਤੇ ਕੈਨੇਡਾ ਦੀਆਂ ਹਕੂਮਤਾਂ ਵਲੋਂ ਨਿਰਪੱਖ ਜਾਂਚ ਕਰਕੇ ਭਾਰਤੀ ਏਜੰਸੀਆਂ ਦੀ ਸਿੱਖਾਂ ਪ੍ਰਤੀ ਕਥਿਤ ਮਾੜੀ ਸੋਚ ਉਜਾਗਰ ਕਰਨ ਤੇ ਉਨ੍ਹਾਂ ਮੁਲਕਾਂ ਦਾ ਧੰਨਵਾਦ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਗਈ। ਉਪਰੰਤ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਈਮਾਨ ਸਿੰਘ ਮਾਨ ਅਤੇ ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਅਮਰੀਕਾ ਤੇ ਕੈਨੇਡਾ ਦੇ ਕੌਮੀ ਝੰਡਿਆਂ ਨੂੰ ਹੱਥਾਂ ਵਿੱਚ ਫੜ ਕੇ ਉਨ੍ਹਾਂ ਮੁਲਕਾਂ ਦਾ ਧੰਨਵਾਦ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ