JALANDHAR WEATHER

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਸੰਬੰਧੀ ਦੁਪਹਿਰ 2 ਵਜੇ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 7 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਜਾਰੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੀ ਹੈ ਤਾਂ ਉਹ ਇਹ ਨਹੀਂ ਚਾਹੁੰਦੀ ਕਿ ਉਹ ਸਰਕਾਰੀ ਡਿਊਟੀਆਂ ਨਿਭਾਵੇ ਕਿਉਂਕਿ ਕਿਤੇ ਨਾ ਕਿਤੇ ਇਸ ਨਾਲ ਟਕਰਾਅ ਪੈਦਾ ਹੋ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਸਰਕਾਰ ਦੇ ਕੰਮਕਾਜ ਵਿਚ ਬਿਲਕੁਲ ਵੀ ਦਖ਼ਲ ਨਹੀਂ ਦੇਣਾ ਚਾਹੁੰਦੇ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਚੋਣਾਂ ਨਾ ਹੁੰਦੀਆਂ ਤਾਂ ਕੇਜਰੀਵਾਲ ਨੂੰ ਕੋਈ ਅੰਤਰਿਮ ਰਾਹਤ ਨਹੀਂ ਮਿਲਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ ਹਨ ਪਰ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਸਰਕਾਰੀ ਕੰਮਕਾਜ ਨਹੀਂ ਕਰਨਗੇ। ਸੁਪਰੀਮ ਕੋਰਟ ਦੁਪਹਿਰ 2 ਵਜੇ ਇਸ ਸੰਬੰਧੀ ਆਪਣਾ ਫੈਸਲਾ ਸੁਣਾ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ