JALANDHAR WEATHER

ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ। ਐਡਵੋਕੇਟ ਧਾਮੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ