JALANDHAR WEATHER

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਮਹਿਲ ਕਲਾਂ, 12 ਮਈ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਛਾਪਾ-ਕੁਰੜ ਲਿੰਕ ਸੜਕ ਨੇੜਿਓਂ ਇਕ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜ਼ਵਾਨ ਅਵਜੀਤ ਸਿੰਘ, ਪਿੰਡ ਮਿੱਠੇਵਾਲ (ਮਾਲੇਰਕੋਟਲਾ) ਬੀਤੀ ਰਾਤ ਆਪਣਾ ਮੋਟਰਸਾਈਕਲ ਲੈ ਕੇ ਘਰੋਂ ਆਇਆ ਸੀ। ਮੌਕੇ ਤੇ ਮੌਜੂਦ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸੰਬੰਧੀ ਪਤਾ ਲੱਗਣ ਤੇ ਜਦੋਂ ਉਨ੍ਹਾਂ ਮੌਕੇ ਤੇ ਜਾ ਕੇ ਦੇਖਿਆ ਤਾਂ ਪਿੰਡ ਕੁਰੜ ਨਾਲ ਸੰਬੰਧਿਤ ਕਿਸਾਨ ਦੀ ਮੋਟਰ ਤੇ ਇਹ ਨੌਜ਼ਵਾਨ ਮ੍ਰਿਤਕ ਹਾਲਤ 'ਚ ਪਿਆ ਸੀ ਤੇ ਉਸਦੀ ਮ੍ਰਿਤਕ ਦੇਹ ਕੋਲ ਇਕ ਸਰਿੰਜ 'ਤੇ ਲਾਈਟਰ ਪਿਆ ਸੀ। ਸਥਾਨਕ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਪਿਆਂ ਦੇ ਬਿਆਨਾਂ ਅਨੁਸਾਰ ਹੀ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ