JALANDHAR WEATHER

ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਦਲਿਆ

ਫਿਰੋਜ਼ਪੁਰ, 12 ਮਈ (ਬਲਬੀਰ ਸਿੰਘ ਜੋਸਨ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਅੰਮ੍ਰਿਤਸਰ ਨੇ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਭੁਪਿੰਦਰ ਸਿੰਘ ਭੁੱਲਰ ਦੀ ਜਗ੍ਹਾ ਹੁਣ ਗੁਰਚਰਨ ਸਿੰਘ ਭੁੱਲਰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋਣਗੇ। ਗੁਰਚਰਨ ਸਿੰਘ ਭੁੱਲਰ ਅਕਾਲੀ ਦਲ ਅੰਮ੍ਰਿਤਸਰ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ। ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਭੁਪਿੰਦਰ ਸਿੰਘ ਭੁੱਲਰ ਦੀ ਸਿਹਤ ਠੀਕ ਨਾ ਹੋਣ ਕਰਕੇ ਪਾਰਟੀ ਹਾਈਕਮਾਂਡ ਵਲੋਂ ਇਹ ਫੈਸਲਾ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ