ਨਰਿੰਦਰ ਮੋਦੀ ਪਟਨਾ ਸਾਹਿਬ ਆਉਣ ਵਾਲੇ ਬਣੇ ਪਹਿਲੇ ਪ੍ਰਧਾਨ ਮੰਤਰੀ- ਰਵੀਸ਼ੰਕਰ ਪ੍ਰਸਾਦ
ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦੁਆਰਾ ਪਟਨਾ ਸਾਹਿਬ ਦੀ ਫੇਰੀ ’ਤੇ ਪਟਨਾ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਅਸਲ ਵਿਚ ਮਾਣ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਸਥਾਨ ਦੇ ਦਰਸ਼ਨ ਕੀਤੇ ਹਨ। ਉਹ ਪਟਨਾ ਸਾਹਿਬ ਆਉਣ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ।